ਕੋਰੋਨਾ ਮਹਾਮਾਰੀ ਦੌਰਾਨ ਵਿਦੇਸ਼ਾਂ ''ਚ ਫਸੇ ਪੰਜਾਬੀਆਂ ਦੀ ਘਰ ਵਾਪਸੀ ਦਾ ਪ੍ਰਬੰਧ ਕਰੇਗੀ ਕੈਪਟਨ ਸਰਕਾਰ!
Date : 2020-04-25 AM 07:22:00 | views (234)

ਅੰਮ੍ਰਿਤਸਰ: ਕੋਰੋਨਾ ਵਾਇਰਸ ਮਹਾਮਾਰੀ ਦੇ ਚੱਲਦਿਆਂ ਦੁਨੀਆਂ ਭਰ ''ਚ ਕਈ ਲੋਕ ਅਧਵਾਟੇ ਅਟਕੇ ਹੋਏ ਘਰਾਂ ਨੂੰ ਪਰਤਣ ਦੀ ਉਡੀਕ ''ਚ ਹਨ। ਪਰ ਇਸ ਮਹਾਮਾਰੀ ਤੋਂ ਨਿਜਾਤ ਪਾਉਣ ਲਈ ਕਰੀਬ ਹਰ ਦੇਸ਼ ''ਚ ਲੌਕਡਾਊਨ ਦੀ ਸਥਿਤੀ ਹੈ। ਉਡਾਣਾਂ ''ਤੇ ਰੋਕ ਲੱਗੀ ਹੋਈ ਹੈ ਜਿਸ ਕਾਰਨ ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ''ਚ ਵੀ ਰੁਕੇ ਹੋਏ ਹਨ। ਹੁਣ ਪੰਜਾਬ ਸਰਕਾਰ ਨੇ ਇਨ੍ਹਾਂ ਪੰਜਾਬੀਆਂ ਦੀ ਘਰ ਵਾਪਸੀ ਲਈ ਪ੍ਰਬੰਧ ਕਰਨ ਦੇ ਯਤਨ ਆਰੰਭ ਦਿੱਤੇ ਹਨ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦੇਸ਼ੀ ਧਰਤੀ ''ਤੇ ਬੈਠੇ ਅਜਿਹੇ ਪੰਜਾਬੀ ਜੋ ਆਪਣੇ ਘਰਾਂ ਨੂੰ ਪਰਤਣਾ ਚਾਹੁੰਦੇ ਹਨ ਉਹ ਆਪਣੀ ਜਾਣਕਾਰੀ ਪੰਜਾਬ ਸਰਕਾਰ ਨਾਲ ਸਾਂਝੀ ਕਰਨ, ਤਾਂ ਜੋ ਉਨ੍ਹਾਂ ਨੂੰ ਪੰਜਾਬ ਲਿਆਉਣ ਬਾਰੇ ਸਫਲ ਯੋਜਨਾਬੰਦੀ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਦੇਸ਼ੀ ਕਾਲਜਾਂ ਵਿਚ ਪੜ੍ਹ ਰਹੇ ਜਾਂ ਵਿਦੇਸ਼ੀ ਧਰਤੀ ''ਤੇ ਕੰਮ ਕਰ ਰਹੇ ਲੋਕਾਂ ਨੂੰ ਪੰਜਾਬ ਆਉਣ ਦਾ ਮੌਕਾ ਦੇਣਾ ਚਾਹੁੰਦੇ ਹਨ ਜੋ ਘਰ ਵਾਪਸੀ ਦੇ ਇਛੁੱਕ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪੰਜਾਬੀ ਜੋ ਵਾਪਸ ਆਉਣਾ ਚਾਹੁੰਦੇ ਹਨ ਸਟੇਟ ਕੋਵਿਡ ਕੰਟਰੋਲ ਰੂਮ, ਚੰਡੀਗੜ੍ਹ ਵੱਲੋਂ ਦਿੱਤੇ ਈਮੇਲ ਐਡਰੈੱਸ sccr.pb2020@gmail.com ''ਤੇ ਆਪਣੀ ਜਾਣਕਾਰੀ ਦੇ ਸਕਦੇ ਹਨ, ਜਿਸ ਵਿਚ ਆਪਣਾ ਨਾਂਅ, ਪਿਤਾ ਦਾ ਨਾਂਅ, ਮੌਜੂਦਾ ਫੋਨ ਨੰਬਰ, ਮੌਜੂਦਾ ਪਤਾ, ਪਾਸਪੋਰਟ ਨੰਬਰ, ਕਿੰਨੇ ਮੈਂਬਰ ਵਿਦੇਸ਼ ''ਚੋਂ ਆਉਣਾ ਚਾਹੁੰਦੇ ਹਨ ਅਤੇ ਪੰਜਾਬ ਵਿਚ ਕਿਹੜੇ ਹਵਾਈ ਅੱਡੇ ''ਤੇ ਆਉਣ ਦੀ ਇੱਛਾ ਰੱਖਦੇ ਹਨ ਇਸ ਬਾਰੇ ਵੇਰਵਾ ਦਿੱਤਾ ਜਾਵੇ।
 


Tags :

ਤਾਜਾ ਖ਼ਬਰਾਂ
ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਕਰਾਰੀ ਹਾਰ ਦਿੱਤੀ ਹੈ। ਮੇਜ਼ਬਾਨ ਗੇਂਦਬਾਜ਼ਾਂ ਅੱਗੇ ਭਾਰਤੀ ਖਿਡਾਰੀ ਤਾਸ਼ ਦੇ ਪੱਤਿਆਂ ਦੇ ਮਹਿਲ ਵਾਂਗ ਢਹਿੰਦੇ ਗਏ। ਭਾਰਤ ਨੂੰ 135 ਦੌੜਾਂ ਦੀ ਕਰਾਰੀ ਹਾਰ ਮਿਲੀ ਹੈ। ਇਸ ਜਿੱਤ ਨਾਲ 3 ਟੈਸਟ ਮੈਚਾਂ ਦੀ ਲੜੀ ‘ਤੇ ਦੱਖਣੀ ਅ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਸੁਰੇਸ਼ ਕੁਮਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ ਤੇ ੳੇਹ ਪਿਛਲੀ ਕੈਪਟਨ ਸਰਕਾਰ ‘ਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਹੇ ਸਨ। ਇਸ ਵਾਰ ਕੈਪਟਨ ਨੇ ਸਕਰਾਰ ਬਣਨ ਤੋਂ...
ਪਾਕਿਸਤਾਨ ਦੇ 1800 ਤੋਂ ਜ਼ਿਆਦਾ ਮੌਲਵੀਆਂ ਨੇ ਫਤਵਾ ਜਾਰੀ ਕਰਕੇ ਆਤਮਘਾਤੀ ਬੰਬ ਹਮਲਿਆਂ ਦੇ ਖ਼ਿਲਾਫ਼ ਫਤਵਾ ਜਾਰੀ ਕੀਤਾ ਹੈ। ਪਾਕਿਸਤਾਨ ਸਰਕਾ
ਪਾਕਿਸਤਾਨ ਦੀ ਸਰਕਾਰ ਨੇ ਇੱਥੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਮੁੰਬਈ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਹਮਾਇਤ ਵਾਲੀ ਮਿਲੀ ਮੁਸਲਿਮ ਲੀਗ ਨੂੰ ਰਾਜਨੀਤਕ ਪਾਰਟੀ ਦੇ ਰੂਪ ਵਿਚ ਰਜਿਸਟਰ ਕਰਾਉਣ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦੇਵੇ, ਕਿਉਂਕਿ ਇਹ ਗਰੁੱਪ ਰਾਜ


Contact us
www.punjabweekly.co.uk
0044 121 520 8430
0044 797 059 2182
E mail at : info@punjabweekly.co.uk
Follow us on :

weekly Hits on website : 13817

Total Hits on website :714931

Copyright @2018 - 19 reserved for Punjab weekly. Designed and developed by IINGroups.(+91-9888211017)